ਲੁਧਿਆਣਾ : ਆਪ ਦੀ ਵਿਧਾਇਕ ਸਰਵਜੀਤ ਕੌਰ ਮਾਣੂਕੇ ਅਤੇ ਆਪ ਪੰਜਾਬ ਦੇ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਨੇ ਜਗਰਾਓਂ ਵਿਖੇ ਇਕ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪ੍ੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਪੂਰੀ ਤਰ੍ਹਾਂ ਵਿਗੜ ਗਈ ਹੈ ਅਤੇ ਗੁੰਡਾ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅੌਰਤਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਖਤਰੇ 'ਚ ਹੈ ਅਤੇ ਪ੍ਸ਼ਾਸਨ ਗੁੰਡਾ ਅਨਸਰਾਂ ਨੂੰ ਕਾਬੂ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਦਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਵਾਰਦਾਤ ਉਪਰੰਤ ਜਦ ਪੀੜਤ ਲੜਕੀ ਦਾ ਪਿਤਾ ਉਸ ਨੂੰ ਡਾਕਟਰੀ ਸਹਾਇਤਾ ਲਈ ਦਾਖਾ ਵਿਖੇ ਸਰਕਾਰੀ ਹਸਪਤਾਲ ਲੈ ਕੇ ਗਿਆ ਤਾਂ ਉਥੇ ਕੋਈ ਡਾਕਟਰ ਮੌਜੂਦ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਸਜ਼ਾ ਦਿੱਤੀ ਜਾਵੇ।