ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ-ਦੋ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਇਕ ਪੇਟੀ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਗੁਰੂ ਅਰਜਨ ਦੇਵ ਨਗਰ ਦੇ ਵਾਸੀ ਦੀਪਕ ਵਰਮਾ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਨੀ ਮੰਦਰ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੁਲਜ਼ਮ ਦੀਪਕ ਵਰਮਾ ਇਕ ਲਿਫਾਫਾ ਚੁੱਕੀ ਆ ਰਿਹਾ ਸੀ। ਪੁਲਿਸ ਦੀ ਨਾਕੇਬੰਦੀ ਦੇਖ ਕੇ ਉਹ ਘਬਰਾ ਗਿਆ। ਪੁਲਿਸ ਨੂੰ ਸ਼ੱਕ ਹੋਇਆ ਤਾਂ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਹੋਈਆਂ। ¢ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦਾ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।