ਪੱਤਰ ਪ੍ਰਰੇਰਕ, ਲੁਧਿਆਣਾ : ਡੀਸੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਦੇ ਮਹਾਨ ਨਾਇਕ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ 15 ਮਈ 2019 ਦਿਨ ਬੁੱਧਵਾਰ ਨੂੰ ਸਥਾਨਕ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਰਤ ਨਗਰ 'ਚ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ ਜੋ ਕਿ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਸਮਾਗਮ 'ਚ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ।