ਮਾਨਸਾ : ਪਿੰਡ ਬਹਿਣੀਵਾਲ ਵਿਖੇ ਨੌਜਵਾਨ ਲੜਕੀ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਬੀਤੀ ਸ਼ਾਮ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਬਹਿਣੀਵਾਲ ਪੁਲਿਸ ਚੌਂਕੀ ਵੱਲੋਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਇਸ ਸਬੰਧੀ ਪੁਲਿਸ ਚੌਕੀ ਬਹਿਣੀਵਾਲ ਦੇ ਇੰਚਾਰਜ ਭਗਵੰਤ ਸਿੰਘ ਨੇ ਦੱਸਿਆ ਕਿ ਬੀਐੱਡ ਪਾਸ ਹਰਪ੍ਰੀਤ ਕੌਰ ਪੁੱਤਰੀ ਸਵ: ਭੋਲਾ ਸਿੰਘ ਵਾਸੀ ਬਹਿਣੀਵਾਲ ਘਰ ਦੀ ਮਾੜੀ ਵਿੱਤੀ ਹਾਲਤ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ, ਜਿਸ ਦੇ ਚੱਲਦਿਆਂ ਬੀਤੀ ਸ਼ਾਮ ਖੁਦ ਨੂੰ ਅੱਗ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।