ਨੰਬਰ : 10 ਮੋਗਾ 5 ਪੀ

ਕੈਪਸ਼ਨ : ਬਲੂਮਿੰਗ ਬਡਜ਼ ਸਕੂਲ ਦੇ ਬੱਚੇ ਬਸੰਤੀ ਪੰਚਮੀ ਦਾ ਤਿਉਹਾਰ ਮਨਾਉਂਦੇ ਹੋਏ।

ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਬੱਚਿਆਂ ਵੱਲੋਂ ਸਰਸਵਤੀ ਵੰਦਨਾ ਨਾਲ ਸ਼ੁਰੂਆਤ ਕੀਤੀ ਗਈ। ਬੱਚਿਆਂ ਵੱਲੋਂ ਬਸੰਤ ਪੰਚਮੀ ਨਾਲ ਸਬੰਧਿਤ ਕਵਿਤਾ, ਆਰਟੀਕਲ ਤੇ ਸੁੰਦਰ ਚਾਰਟ ਆਦਿ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਇਸ ਦੌਰਾਨ ਚਾਈਨਾ ਡੋਰ ਨਾ ਵਰਤਣ ਦੀ ਸਹੁੰ ਚੁੱਕੀ ਅਤੇ ਦੂਜਿਆਂ ਨੂੰ ਵੀ ਚਾਈਨਾ ਡੋਰ ਦਾ ਵਰਤੋਂ ਨਾ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸਕੂਲ ਚੇਅਰਪਰਸਨ ਕਮਲ ਸੈਣੀ ਤੇ ਪਿ੍ੰਸੀਪਲ ਹਮੀਲੀਆ ਰਾਣੀ ਨੇ ਕਿਹਾ ਕਿ ਬਸੰਤ ਪੰਚਮੀ ਨੂੰ ਰੁੱਤਾਂ ਦਾ ਰਾਜਾ ਕਿਹਾ ਜਾਂਦਾ ਹੈ। ਇਸ ਦੇ ਆਉਣ ਤੇ ਮੌਸਮ ਖੁਸ਼ਨੁਮਾ ਹੋ ਜਾਂਦਾ ਹੈ। ਇਹ ਤਿਉਹਾਰ ਮੌਸਮ 'ਚ ਪਰਿਵਰਤਨ ਲਿਆਉਂਦਾ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ।