ਵਕੀਲ ਮਹਿਰੋਂ/ਮਨਪ੫ੀਤ ਸਿੰਘ ਮੱਲੇਆਣਾ, ਮੋਗਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਗਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਸਰਪੰਚ/ਪੰਚ ਅਤੇ ਜ਼ਿਲ੍ਹਾ ਪ੫ੀਸ਼ਦ ਤੇ ਪੰਚਾਇਤ ਸਮਿਤੀਆਂ ਦੇ ਮੈਂਬਰ ਪਿੰਡਾਂ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਬਿਨਾਂ ਕਿਸੇ ਭੇਦ-ਭਾਵ ਦੇ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਇਹ ਪ੫ਗਟਾਵਾ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸਥਾਨਕ ਅਨਾਜ ਮੰਡੀ ਵਿਖੇ ਲੋਕਤੰਤਰ ਦਾ ਪਹਿਲਾ ਪੜ੍ਹਾਅ ਪਾਰ ਕਰਨ ਵਾਲੇ ਗਰਾਮ ਪੰਚਾਇਤਾਂ ਦੇ ਮੈਂਬਰਾਂ ਨੂੰ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਗਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਅਤੇ ਜ਼ਿਲ੍ਹਾ ਪ੫ੀਤੇ ਪੰਚਾਇਤ ਸਮਿਤੀਆਂ ਦੇ ਮੈਂਬਰਾਂ ਨੂੰ ਵਧਾਈ ਵੀ ਦਿੱਤੀ। ਇਸ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਕੁੱਲ 341 ਪੰਚਾਇਤਾਂ ਵਿੱਚੋਂ ਨਵੇਂ ਚੁਣੇ ਗਏ 337 ਸਰਪੰਚਾਂ, 2,452 ਪੰਚਾਂ, 115 ਬਲਾਕ ਸਮਿਤੀ ਮੈਂਬਰਾਂ ਅਤੇ 15 ਜ਼ਿਲ੍ਹਾ ਪ੫ੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਈ ਗਈ।

ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਾਡੇ ਮੁਲਕ ਵਿੱਚ ਪੰਚਾਇਤਾਂ ਲੋਕਤੰਤਰ ਦਾ ਮੁੱਢਲਾ ਅਧਾਰ ਹਨ ਅਤੇ ਜੇਕਰ ਸਾਡਾ ਪੰਚਾਇਤੀ ਸਿਸਟਮ ਮਜ਼ਬੂਤ ਹੋਵੇਗਾ ਤਾਂ ਸਾਡੇ ਦੇਸ਼ ਦੀ ਜਮਹੂਰੀਅਤ ਪ੫ਣਾਲੀ ਵੀ ਤਕੜੀ ਹੋਵੇਗੀ। ਉਨ੍ਹਾਂ ਗਰਾਮ ਪੰਚਾਇਤਾਂ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾ ਕੇ ਉਨ੍ਹਾਂ ਨੂੰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਇਸ ਲਈ ਉਹ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਪਿੰਡਾਂ ਦਾ ਵਿਕਾਸ ਕਰਨ ਲਈ ਕੰਮ ਕਰਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹੰਭਲਾ ਮਾਰਨ। ਮੰਤਰੀ ਨੇ ਪਿੰਡਾਂ ਦੇ ਵਿਕਾਸ ਲਈ ਸਰਕਾਰੀ ਗਰਾਂਟ ਦਾ ਇੱਕ-ਇੱਕ ਪੈਸਾ ਆਪਣੀ ਨਿਗਰਾਨੀ ਅਤੇ ਪਹਿਰੇਦਾਰੀ ਹੇਠ ਸੁਚਾਰੂ ਢੰਗ ਨਾਲ ਖਰਚ ਕਰਨ ਲਈ ਵੀ ਉਨ੍ਹਾਂ ਨੂੰ ਪ੫ੇਰਿਤ ਕੀਤਾ।

ਇਸ ਮੌਕੇ ਸਾਬਕਾ ਮੰਤਰੀ ਡਾ: ਮਾਲਤੀ ਥਾਪਰ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਅਤੇ ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਜ਼ਿਲ੍ਹਾ ਪ੫ੀਸ਼ਦ ਤੇ ਗਰਾਮ ਪੰਚਾਇਤ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾ ਵੱਡੀ ਜਿੱਤ ਪ੫ਾਪਤ ਕੀਤੀ ਹੈ। ਉਨ੍ਹਾਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਨੂੰ ਧੜੇਬੰਦੀ ਤੋਂ ਉੱਪਰ ਉਠ ਕੇ ਅਤੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਿੰਡਾਂ ਦਾ ਵਿਕਾਸ ਕਰਨ ਲਈ ਪ੫ੇਰਿਤ ਵੀ ਕੀਤਾ। ਨਵ ਨਿਯੁਕਤ ਜ਼ਿਲ੍ਹਾ ਕਾਂਗਰਸ ਪ੫ਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਮੰਤਰੀ ਨੂੰ ਜੀ ਆਇਆਂ ਕਿਹਾ, ਜਦ ਕਿ ਵਿਧਾਇਕ ਮੋਗਾ ਡਾ. ਹਰਜੋਤ ਕਮਲ ਦੀ ਤਰਫ਼ੋ ਕਾਂਗਰਸ ਪ੫ਧਾਨ ਸ਼ਹਿਰੀ ਵਿਨੋਦ ਬਾਂਸਲ ਨੇ ਵਧਾਈ ਸੰਦੇਸ਼ ਪੜ੍ਹ ਕੇ ਸੁਣਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਸਰਪੰਚਾਂ ਤੇ ਪੰਚਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੫ਾਪਤ ਕਰਕੇ ਜ਼ਿਲ੍ਹੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੫ੇਰਿਤ ਕੀਤਾ। ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਡੈਪੋ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੫ਸ਼ਾਸ਼ਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗਰਾਮ ਪੰਚਾਇਤਾਂ ਨੂੰ ਵੀ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਸਾਬਕਾ ਜ਼ਿਲ੍ਹਾ ਪ੫ਧਾਨ ਕਾਂਗਰਸ ਕਰਨਲ ਬਾਬੂ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੫ੇਟ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਇਲਾਵਾ ਹੋਰ ਪ੫ਮੁੱਖ ਰਾਜਨੀਤਿਕ ਸਖਸ਼ੀਅਤਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕ੫ਮਚਾਰੀ ਅਤੇ ਵੱਡੀ ਗਿਣਤੀ ਵਿੱਚ ਗਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਸਰਪੰਚ/ਪੰਚ ਅਤੇ ਜ਼ਿਲ੍ਹਾ ਪ੫ੀਤੇ ਪੰਚਾਇਤ ਸਮਿਤੀਆਂ ਦੇ ਮੈਂਬਰ ਆਦਿ ਹਾਜ਼ਰ ਸਨ।