ਲਖਵੀਰ ਸਿੰਘ, ਮੋਗਾ : ਥਾਣਾ ਸਦਰ ਅਧੀਨ ਆਉਂਦੇ ਪਿੰਡ ਸਲੀਣਾ 'ਚ ਰੁਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਥਾਣਾ ਸਦਰ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪਿੰਡ ਸਲੀਣਾ ਵਾਸੀ ਖੜਕ ਸਿੰਘ (20) ਨੂੰ ਕੋਈ ਰੁਜ਼ਗਾਰ ਨਾ ਮਿਲਣ ਕਰ ਕੇ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਸਦਰ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।