ਪੱਤਰ ਪ੍ੇਰਕ,ਫ਼ਤਹਿਗੜ੍ਹ ਸਾਹਿਬ: ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਅਪਣਾਉਣ ਨੂੰ ਵੀ ਤਰਜ਼ੀਹ ਦੇਣੀ ਚਾਹੀਦੀ ਹੈ ਅਤੇ ਆਪਣੇ ਖੇਤੀ ਉਤਪਾਦਾਂ ਦੀ ਮਾਰਕੀਟਿੰਗ ਵੀ ਖੁਦ ਕਰਨੀ ਚਾਹੀਦੀ ਹੈ। ਜਿਸ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਪਹੁੰਚੇਗਾ ਅਤੇ ਉਹ ਨੌਕਰੀਆਂ ਦੇਣ ਵਾਲੇ ਬਣ ਸਕਣਗੇ। ਇਹ ਪ੍ਗਟਾਵਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸੀਈਓ-ਕਮ-ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਆਈਏਅੱੈਸ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਡਾਲਫਿਨ ਕਾਲਜ਼ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਾਇਕ ਧੰਦਿਆਂ 'ਤੇ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਕੰਮ ਨੂੰ ਪੂਰੀ ਇਮਾਨਦਾਰੀ ਤੇ ਸਖਤ ਮਿਹਨਤ ਨਾਲ ਕਰਨ ਕਿਉਂਕਿ ਆਪਣੇ ਕੰਮ ਨੂੰ ਸਖਤ ਮਿਹਨਤ ਨਾਲ ਕਰਨ ਵਾਲੇ ਵਿਅਕਤੀ ਹੀ ਸਫਲਤਾ ਦੀਆਂ ਬੁਲੰਦੀਆਂ 'ਤੇ ਪਹੁੰਚ ਸਕਦੇ ਹਨ। ਜਸਪ੍ਰੀਤ ਸਿੰਘ ਨੇ ਕਿਹਾ ਕਿ 20 ਅਤੇ 21 ਫਰਵਰੀ ਨੂੰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਡਾਲਫਿਨ ਕਾਲਜ਼ ਦੇ ਵਿਦਿਆਰਥੀਆਂ ਨੂੰ ਖੁੰਬਾਂ, ਮਧੂਮੱਖੀ ਪਾਲਣ ਤੇ ਡੇਅਰੀ ਦੇ ਧੰਦੇ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫਸਰ ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੁਜ਼ਗਾਰ ਨੌਜਵਾਨਾਂ ਲਈ ਕਾਫੀ ਸਹਾਈ ਸਿੱਧ ਹੋ ਰਹੇ ਹਨ। ਬਾਗਬਾਨੀ ਵਿਕਾਸ ਅਫਸਰ ਕਮਲਪ੍ਰੀਤ ਕੌਰ ਤੇ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਚਰਨਜੀਤ ਸਿੰਘ ਨੇ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।