ਹਰਿੰਦਰ ਸ਼ਾਰਦਾ, ਪਟਿਆਲਾ

ਅਧਿਆਪਕ ਸਾਂਝਾ ਮੋਰਚਾ ਨੇ ਸਿੱਖਿਆ ਵਿਭਾਗ ਵਲੋਂ ਤਨਖ਼ਾਹ ਕਟੌਤੀ ਕਰਨ ਦੀ ਨੀਤੀ ਤਹਿਤ ਮੁੜ ਤੋਂ ਵੈੱਬ ਪੋਰਟਲ ਸ਼ੁਰੂ ਕਰਨ ਦੇ ਵਿਰੋਧ 'ਚ ਸ਼ਹਿਰ ਵਿਚ ਮਾਰਚ ਕੱਿਢਆ ਗਿਆ। ਇਸ ਉਪਰੰਤ ਮੋਤੀ ਮਹਿਲ ਦੇ ਨਜ਼ਦੀਕ ਇੱਕਤਰ ਹੋਏ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਓਪੀ ਸੋਨੀ ਦਾ ਪੂਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਧਿਆਪਕਾ ਨੇ ਐਲਾਨ ਕੀਤਾ ਜੇਕਰ ਸਿੱਖਿਆ ਮੰਤਰੀ ਵਲੋਂ ਵਾਰ-ਵਾਰ ਮੰਗਾਂ ਸਬੰਧੀ ਮੁਕਰਨ ਦੀ ਨੀਤੀ ਨੂੰ ਜਾਰੀ ਰੱਖਿਆ ਗਿਆ ਤਾਂ ਉਨ੍ਹਾਂ ਵਲੋਂ ਜਲਦ ਦੀ ਹੋਰ ਤਿੱਖਾ ਸੰਘਰਸ਼ ਵਿੱਿਢਆ ਜਾਵੇਗਾ। ਇਸ ਉਪਰੰਤ ਅਧਿਆਪਕਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਵਿਕਰਮਦੇਵ ਸਿੰਘ ਅਤੇ ਗਗਨ ਰਾਣੂ, ਹਰਦੀਪ ਸਿੰਘ ਟੋਡਰਪੁਰ ਆਦਿ ਨੇ ਦੱਸਿਆ ਕਿ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਉਹ ਬਿਨ੍ਹਾਂ ਤਨਖਾਹਾਂ ਤੋਂ ਕੰਮ ਕਰ ਰਹੇ ਹਨ। ਵਿਭਾਗ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦੀ ਥਾਂ ਤੇ ਤਨਖਾਹ ਵਿਚ ਵੱਡੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਸੀ। ਜਿਸ ਦੇ ਵਿਰੋਧ ਅਧਿਆਪਕ ਸਾਂਝੇ ਮੋਰਚੇ ਵਲੋਂ ਲਗਾਤਾਰ 56 ਦਿਨ ਪੱਕਾ ਮੋਰਚਾ ਲੱਗਾ ਕੇ ਵੱਡਾ ਸੰਘਰਸ਼ ਵੀ ਕੀਤਾ ਗਿਆ ਸੀ। ਇਸੇ ਸੰਘਰਸ਼ ਦੌਰਾਨ 1 ਦਸੰਬਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਨੇ ਧਰਨੇ 'ਤੇ ਆ ਕੇ ਅਧਿਆਪਕਾਂ ਦੀਆਂ ਨੂੰ ਜਾਇਜ਼ ਮੰਗਾਂ ਨੂੰ ਮਨਣ ਦੀ ਗੱਲ ਕਹੀ ਗਈ ਸੀ। ਪ੫ੰਤੂ ਹੁਣ ਫਿਰ ਸਿੱਖਿਆ ਵਿਭਾਗ ਵਲੋਂ ਆਪਣੇ ਪੁਰਾਣੇ ਪੋਰਟਲ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਅਨੁਸਾਰ ਸਿੱਖਿਆ ਵਿਭਾਗ 'ਚ ਭਾਰਤੀ ਕੀਤੇ ਅਧਿਆਪਕ ਇਸ ਪੋਰਟਲ ਵਿੱਚ ਕਲਿੱਕ ਕਰਨਗੇ ਤਾਂ ਉਨ੍ਹਾਂ ਨੂੰ ਕਟੌਤੀ ਵਾਲੀ ਤਨਖ਼ਾਹ ਜਾਰੀ ਕੀਤੀ ਜਾਵੇਗੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀ ਕਿਸੇ ਵੀ ਮੰਗ ਨੂੰ ਮੰਨਣ ਲਈ ਤਿਆਰ ਨਹੀਂ ਹੈ। ਜਿਸ ਦੇ ਚੱਲਦਿਆਂ ਮਜ਼ਬੂਰਨ ਅਧਿਆਪਕਾਂ ਨੂੰ ਮੁੜ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਪਿਆ ਹੈ। ਇਸੇ ਤਹਿਤ ਅੱਜ ਪਟਿਆਲਾ ਦੇ ਨਹਿਰੂ ਪਾਰਕ ਵਿਖੇ ਇਕੱਤਰਤਾ ਕੀਤੀ ਗਈ। ਜਿਸ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਦੇ ਨੇੜੇ ਧਰਨਾ ਦਿੱਤਾ ਗਿਆ। ਇਥੇ ਹੀ ਇੱਕਤਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਓਪੀ ਸੋਨੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਐਲਾਨ ਕੀਤਾ ਜੇਕਰ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਅਧਿਆਪਕਾਂ ਵਲੋਂ ਜਲਦੀ ਹੀ ਤਿੱਖਾ ਸੰਘਰਸ਼ ਕਰਨ ਵਿੱਿਢਆ ਜਾਵੇਗਾ।