ਬਲਜੀਤ ਸੰਧੂ, ਸ਼ੇਰਪੁਰ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਸ਼ੇਰਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ 20 ਜਨਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁੱਜ ਰਹੇ ਹਨ ਅਤੇ ਉਹ ਇਸ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪਿੰਡ ਠੀਕਰੀਵਾਲ ਵਿਖੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਉਪੰਰਤ ਬਰਨਾਲਾ ਦੀ ਅਨਾਜ ਮੰਡੀ ਵਿਚ ਰੈਲੀ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਕਿਹਾ ਕਿ ਮਿਸ਼ਨ 2019 ਦੇ ਤਹਿਤ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਤਿੰਨ ਵੱਡੀਆਂ ਰੈਲੀਆਂ ਨੂੰ ਸੰਬੋਧਨ ਕਰਨਗੇ। ਜ਼ਿਨ੍ਹਾ ਵਿਚ 20 ਜਨਵਰੀ ਨੂੰ ਬਰਨਾਲਾ, 28 ਨੂੰ ਗੜ੍ਹਸ਼ੰਕਰ ਅਤੇ 2 ਫਰਵਰੀ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਉਨ੍ਹਾਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜ-ਪੰਜ ਲੱਖ ਦੀ ਰਾਸ਼ੀ ਲੈਣ ਲਈ ਆਪਣੇ ਮਤੇ ਪਾ ਕੇ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਇਹ ਰਾਸ਼ੀ ਬਹੁਤ ਜਲਦ ਇਨ੍ਹਾਂ ਪੰਚਾਇਤਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਆਮ ਆਦਮੀ ਪਾਰਟੀ ਦੇ ਫਾਉਂਡਰ ਮੈਂਬਰ ਜਗਤਾਰ ਸਿੰਘ ਬਾਗੜੀ ਸਲੇਮਪੁਰ, ਗਿਆਨ ਸਿੰਘ ਮਾਨ, ਯੂਥ ਆਗੂ ਦਵਿੰਦਰ ਸਿੰਘ ਬਧੇਸ਼ਾ, ਹੈਪੀ ਸਿੰੰ ਅੌਲਖ, ਪਰਮਤਿ੍ਰਪਤ ਸਿੰਘ ਕਾਲਾਬੂਲਾ, ਤੇਜਾ ਸਿੰਘ ਅਜਾਦ, ਸੂਬੇਦਾਰ ਅਮਰਜੀਤ ਸਿੰਘ ਗਰੇਵਾਲ, ਗੁਰਮੇਲ ਸਿੰਘ, ਬਸੰਤ ਸਿੰਘ ਪੰਚ ਅਤੇ ਭਗਵੰਤ ਸਿੰਘ ਚੀਮਾ ਵੀ ਹਾਜ਼ਰ ਸਨ।