ਰਾਜਪਾਲ ਸਿੰਗਲਾ, ਮੂਨਕ :

ਸਾਧਵੀ ਬਲਾਤਕਾਰ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸਰਸਾ ਮੁਖੀ ਦੇ ਸਬੰਧ ਵਿਚ 11 ਜਨਵਰੀ 2019 ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਚੱਲ ਰਹੇ ਕਤਲ ਕੇਸ ਦੇ ਸਬੰਧ 'ਚ ਹਰਿਆਣਾ ਦੇ ਪੰਚਕੂਲਾ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਫ਼ੈਸਲਾ ਸੁਣਾਏ ਜਾਣ ਨੂੰ ਲੈ ਕੇ ਸ਼ਹਿਰ ਤੇ ਇਲਾਕੇ ਵਿਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਮੂਨਕ ਪੁਲਿਸ ਨੇ ਥਾਣਾ ਮੁਖੀ ਬਲਜਿੰਦਰਪਾਲ ਪੰਨੂ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।