ਬੂਟਾ ਸਿੰਘ ਚੌਹਾਨ, ਸੰਗਰੂਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਨਵੀਂ ਅਨਾਜ ਮੰਡੀ ਵਿਖੇ 12 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ਼੫ੀ ਥੋਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਮੰਤਰੀ ਬ੫ਹਮ ਮਹਿੰਦਰਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਜ਼ਿਲ੍ਹੇ ਦੀਆਂ ਸਮੂਹ ਗ੫ਾਮ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਨਵੇਂ ਚੁਣੇ ਗਏ 599 ਸਰਪੰਚਾਂ, 4260 ਪੰਚਾਂ, 23 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ 193 ਬਲਾਕ ਸੰਮਤੀ ਮੈਂਬਰਾਂ ਨੰੂ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਨੇ ਸਮੂਹ ਵਿਭਾਗੀ ਅਧਿਕਾਰੀਆਂ ਤੋਂ ਪ੫ਬੰਧਾਂ ਦਾ ਜਾਇਜ਼ਾ ਲਿਆ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਸੁਰੱਖਿਆ ਤੇ ਆਵਾਜਾਈ ਪ੫ਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮਾਗਮ 'ਚ ਪਹੰੁਚਣ ਵਾਲੇ ਰਸਤਿਆਂ ਨੂੰ ਆਵਾਜਾਈ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਸਮੇਂ ਸਿਰ ਢੁਕਵੇਂ ਪ੫ਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਐਸਡੀਐਮ ਅਵਿਕੇਸ਼ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।