ਸੰਗਰੂਰ : ਜ਼ਿਲ੍ਹੇ ਦੇ ਭਗਵਾਨਪੁਰਾ ਪਿੰਡ 'ਚ ਬੋਰਵੈੱਲ 'ਚ ਡਿੱਗੇ ਦੋ ਸਾਲ ਦੇ ਬੱਚੇ ਫਤਹਿਵੀਰ ਸਿੰਘ ਦੀ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਵਕੀਲ ਪਰਵਿੰਦਰ ਸੇਖੋਂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਦੀ ਵੈਕੇਸ਼ਨ ਬੈਂਚ ਇਸ 'ਤੇ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗੀ। ਇਸ 'ਚ ਬੋਰਵੈੱਲ ਤੇ ਟਿਊਬਵੈੱਲ ਲਗਾਉਣ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਇਸ ਦਾ ਪਾਲਨ ਨਹੀਂ ਕੀਤਾ ਜਾ ਰਿਹਾ ਹੈ।

ਫਤਹਿਵੀਰ ਦੀ ਮੌਤ ਤੇ ਪ੍ਰਸ਼ਾਸਨ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ, ਸੰਗਰੂਰ ਬੰਦ

ਦੂਜੇ ਪਾਸੇ ਬੱਚੇ ਦੀ ਮੌਤ 'ਤੇ ਭੜਕੇ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ ਹੈ। ਬੁੱਧਵਾਰ ਨੂੰ ਵੀ ਲੋਕ ਸੜਕਾਂ 'ਤੇ ਉਤਰ ਆਏ ਹਨ। ਵੱਖ ਸੰਗਠਨਾਂ ਦੇ ਮੈਂਬਰ ਤੇ ਲੋਕ ਪ੍ਰਦਰਸ਼ਨ ਕਰ ਰਹੇ ਹਨ। ਅੱਜ ਸੰਗਰੂਰ ਬੰਦ ਰੱਖਿਆ ਗਿਆ ਹੈ। ਸ਼ਹਿਰਾਂ 'ਚ ਦੁਕਾਨਾਂ ਤੇ ਬਾਜ਼ਾਰ ਬੰਦ ਹਨ। ਪ੍ਰਦਰਸ਼ਨਕਾਰੀ ਬੱਚੇ ਦੀ ਮੌਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਫ਼ਸਰਾਂ ਤੇ ਜ਼ਿਲ੍ਹਾ ਉਪਆਯੁਕਤ 'ਤੇ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਉਹ ਡੀਸੀ ਤੇ ਹੋਰ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।

Posted By: Amita Verma