ਸਟਾਫ਼ ਰਿਪੋਰਟਰ, ਬਰਨਾਲਾ : ਥਾਣਾ ਭਦੌੜ ਦੀ ਪੁਲਿਸ ਨੇ ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦੱਸਿਆ ਕਿ ਮੁੱਦਈ ਨੇ ਜੋਗਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਅਲਕੜਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਖੇਤ 'ਚ ਲੱਗੇ ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਅਣਪਛਾਤੇ ਵਿਅਕਤੀਆਂ ਚੋਰੀ ਕਰਕੇ ਲੈ ਗਏ ਹਨ। ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।