ਹਰਜਿੰਦਰ ਸਿੰਘ ਗੋਲ੍ਹਣ, ਭਿੱਖੀਵਿੰਡ : ਸਰਹੱਦੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਚੌਂਕੀ ਇੰਚਾਰਜ ਸੁਰਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਦੌਰਾਨ ਸੂਏ ਦੇ ਪੁਲ ਕੋਲ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 25-25 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਦੋਵਾਂ ਗਿ੍ਰਫਤਾਰ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਦੋਵਾਂ ਵਿਅਕਤੀਆਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਤੇ ਗੁਰਪ੫ੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੈਂਕਾ ਵੱਜੋਂ ਹੋਈ ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।