ਤਰਨਤਾਰਨ : ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ 815 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗਿ੍ਰਫਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਥੰਮਣ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਘੱਗੇ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 815 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਨੇ ਆਪਣੀ ਪਛਾਣ ਮਲਕੀਤ ਸਿੰਘ ਉਰਫ ਗੋਰਾ ਪੁੱਤਰ ਲਖਵਿੰਦਰ ਸਿੰਘ ਵਾਸੀ ਘੱਗੇ ਵਜੋਂ ਦੱਸੀ।