ਤਰਨਤਾਰਨ : ਥਾਣਾ ਵੈਰੋਂਵਾਲ ਦੀ ਪੁਲਿਸ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਉਰਫ ਸ਼ੱਬਾ ਪੁੱਤਰ ਸਰੂਪ ਸਿੰਘ ਵਾਸੀ ਮੀਆਂਵਿੰਡ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਥਾਣਾ ਵੈਰੋਂਵਾਲ ਵਿਖੇ ਮਾਮਲਾ ਦਰਜ ਸੀ, ਜਿਸ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਸੁਮੀਤ ਮਲਹੋਤਰਾ ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਵੱਲੋਂ 3 ਜਨਵਰੀ 2019 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸਰਬਜੀਤ ਸਿੰਘ ਹਵੇਲੀ ਪੈਲੇਸ ਮੀਆਂਵਿੰਡ ਨੇੜੇ ਖੜ੍ਹਾ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਨੇ ਸਰਬਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ।