v> ਪਿੰਡ ਭਰੋਵਾਲ ਵਿਖੇ ਸਕੂਲ ਜਾ ਰਹੀ ਬੱਸ ਨੂੰ ਟਰੱਕ ਨੇ ਗ਼ਲਤ ਸਾਈਡ ਜਾ ਕੇ ਟੱਕਰ ਮਾਰ ਦਿੱਤੀ ਜਿਸ ਵਿਚ ਅੱਧੀ ਦਰਜਨ ਦੇ ਕਰੀਬ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਸਕੂਲ ਬੱਸ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਬੱਚਿਆਂ ਨਾਲ ਭਰੀ ਬੱਸ ਗੋਇੰਦਵਾਲ ਸਾਹਿਬ ਸਥਿਤ ਸਕੂਲ ਵਿਖੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ। ਜਦੋਂ ਇਹ ਸਕੂਲ ਬੱਸ ਪਿੰਡ ਭਰੋਵਾਲ ਵਿਖੇ ਪਹੁੰਚੀ ਤਾਂ ਫਤਿਆਬਾਦ ਵੱਲੋਂ ਆ ਰਹੇ ਟਰੱਕ ਨੇ ਬੱਸ ਨੂੰ ਗਲਤ ਸਾਈਡ ਜਾ ਕੇ ਟੱਕਰ ਮਾਰ ਦਿੱਤੀ। ਇਸ ਜ਼ਬਰਦਸਤ ਟੱਕਰ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਅੱਧੀ ਦਰਜਨ ਦੇ ਕਰੀਬ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ ਅਤੇ ਸਕੂਲ ਬੱਸ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋਇਆ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ ਅਤੇ ਜ਼ਖ਼ਮੀ ਬੱਚਿਆਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਮਲ੍ਹਮ ਪੱਟੀ ਲਈ ਲਿਜਾਇਆ ਗਿਆ ਜਿਨ੍ਹਾਂ ਨੂੰ ਬਾਅਦ ਵਿਚ ਛੁੱਟੀ ਦੇ ਦਿੱਤੀ ਗਈ। ਮੌਕੇ 'ਤੇ ਪੁੱਜੇ ਚੌਂਕੀ ਫਤਿਆਬਾਦ ਦੇ ਇੰਚਾਰਜ ਬਲਰਾਜ ਸਿੰਘ ਨੇ ਟਰੱਕ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Posted By: Seema Anand