ਸਲੋਕੁ ਮ: ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ Shalok, Third Mehl: One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. ||1|| ਬਿੰਦੈ = ਜਾਣਦਾ ਹੈ। ਬ੍ਰਹਮੁ = ਪਰਮਾਤਮਾ। ਬ੍ਰਹਮਤੁ = ਬ੍ਰਾਹਮਣ ਵਾਲਾ ਲੱਛਣ। ਏਕ ਸਬਦਿ = ਕੇਵਲ ਸ਼ਬਦ ਵਿਚ। ਕਰਿ = ਕਰ ਕੇ।੧। ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧। जो मनुख केवल गुरु-शब्द के प्रति बिरती जोड़ कर ब्रह्म को पहचानता है, उस का ब्रह्म-पण बना रहता है, जो मनुख हरी को हिर्दय में बसी, नौं निधियां और अठारां सिध्यन उस के पीछे लगी फिरती है। विचार कर के समझो, सतगुरु के बिना नाम नहीं मिलता, हे नानक! पूरे भाग्य से जिस को सतगुरु मिले वह चारो जुगों में (भाव, हमेशां) सुख पता है।१।

Posted By: Amita Verma