ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ 'ਚ ਵਸਦੇ ਲੋਕਾਂ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 'ਚ ਸ੫ੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਜੋ ਸਿੱਖਾਂ 'ਚ ਚੜ੍ਹਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਨੁੱਖਤਾਵਾਦੀ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ ਵਿਚ ਪੂਰੀ ਤਰ੍ਹਾਂ ਪ੍ਰਸੰਗਿਕ ਹੈ।