ਬਿਹਾਰ ਵਿਖੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੫ਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰੇ ਦੀ ਵਿਸ਼ਾਲ ਇਮਾਰਤ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਗੁਰਦੁਆਰੇ ਦੀ ਇਮਾਰਤ ਦਾ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸ਼੫ੋਮਣੀ ਗੁਰਦੁਆਰਾ ਪ੫ਬੰਧਕ ਕਮੇਟੀ ਦੇ ਪ੫ਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਆਦਰ-ਸਤਿਕਾਰ ਹੋਰ ਵਧ ਗਿਆ ਹੈ। ਇਸ ਨਾਲ ਪੰਜਾਬ ਤੇ ਬਿਹਾਰ ਦੇ ਲੋਕਾਂ ਦਾ ਆਪਸੀ ਪਿਆਰ ਵਧੇਗਾ। ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੫ੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੫ਕਾਸ਼ ਗੁਰਪੁਰਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਗੁਰਦੁਆਰੇ ਦੀ ਸੁੰਦਰ ਇਮਾਰਤ ਦੀ ਕਾਰ ਸੇਵਾ ਬਾਬਾ ਮਹਿੰਦਰ ਸਿੰਘ ਯੂਕੇ ਵਾਲਿਆਂ ਵੱਲੋਂ ਕੀਤੀ ਜਾਵੇਗੀ ਜੋ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲੰਗਰ ਹਾਲ, ਪਾਰਕਿੰਗ ਅਤੇ ਅਤਿ ਸੁੰਦਰ ਦਰਬਾਰ ਸਾਹਿਬ ਸੰਗਤ ਦੇ ਸਹਿਯੋਗ ਨਾਲ ਉਸਾਰੀ ਕਰਵਾਉਣਗੇ।

ਇਸ ਮੌਕੇ ਤਖ਼ਤ ਸ੫ੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪਵਿੱਤਰ ਹੋਏ ਇਸ ਸ਼ੀਤਲ ਕੁੰਡ ਦੇ ਸਥਾਨ 'ਤੇ ਖ਼ੂਬਸੂਰਤ ਇਮਾਰਤ ਉਸਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੫ਕਾਸ਼ ਗੁਰਪੁਰਬ ਵੱਡੇ ਪੱਧਰ 'ਤੇ ਮਨਾ ਕੇ ਫ਼ਰਜ਼ ਪੂਰਾ ਕੀਤਾ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਦੀ ਜਗ੍ਹਾ ਪੱਕਾ ਕਨਵੈਨਸ਼ਨ ਬਣਾਇਆ ਜਾਵੇਗਾ ਜਿਸ ਦਾ ਪ੫ਬੰਧ ਤਖ਼ਤ ਸ੫ੀ ਪਟਨਾ ਸਾਹਿਬ ਕੋਲ ਰਹੇਗਾ।

ਇਸ ਮੌਕੇ ਸ੫ੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੫ੀਤ ਸਿੰਘ, ਤਖ਼ਤ ਸ੫ੀ ਪਟਨਾ ਸਾਹਿਬ ਦੇ ਪ੫ਧਾਨ ਅਵਤਾਰ ਸਿੰਘ ਹਿੱਤ, ਮੀਤ ਪ੫ਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਮਹਿੰਦਰਪਾਲ ਸਿੰਘ ਿਢੱਲੋਂ, ਤਰਲੋਚਨ ਸਿੰਘ, ਕਮਿੱਕਰ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।