ਹੈਰੀ ਬੋਪਾਰਾਏ, ਰੋਮ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਆਰੰਭਤਾ ਮੌਕੇ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਫੇਰਾਗੋਲਾ ਦੀਆਂ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਵਾਈ ਗਈ।

ਭੋਗ ਉਪਰੰਤ ਸਜਾਏ ਦੀਵਾਨਾਂ 'ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪੰਥਪ੍ਰਰੀਤ ਸਿੰਘ ਖ਼ਾਲਸਾ ਨੇ ਗੁੁਰੂ ਗ੍ੰਥ ਸਾਹਿਬ 'ਚ ਦਰਜ ਗੁਰਬਾਣੀ ਵਿਚਾਰਾਂ ਨਾਲ ਸਾਂਝ ਪਾਉਂਦਿਆਂ ਆਖਿਆ ਕਿ ਗੁਰੂ ਨਾਨਕ ਪੂਰੀ ਕਾਇਨਾਤ ਦੇ ਸਾਂਝੇ ਗੁਰੂ ਹੋਏ ਹਨ ਜਿਨ੍ਹਾਂ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੀਆਂ ਉਦਾਸੀਆਂ ਕਰਦੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਸੱਚੇ ਮਾਰਗ ਚੱਲਣ ਦਾ ਉਪਦੇਸ਼ ਦਿੰਦੇ ਹੋਏ ਲੋਕਾਈ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਵੀ ਪ੍ਰਰੇਰਿਆ। ਉਨ੍ਹਾਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੇ੍ਰਿਤ ਕਰਦਿਆਂ ਆਖਿਆ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਕਿ ਸਾਨੂੰ ਇਨ੍ਹਾਂ ਸਮਾਗਮਾਂ 'ਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ।

ਇਨ੍ਹਾਂ ਸਮਾਗਮਾਂ ਵਿਚ ਸੇਵਾਵਾਂ ਕਰਕੇ ਆਪਣਾ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਪੰਥਪ੍ਰੀਤ ਸਿੰਘ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਭਾਈ ਸਾਹਿਬ ਅੱਜਕੱਲ੍ਹ ਇਟਲੀ, ਸਪੇਨ ਤੇ ਜਰਮਨੀ ਦੇ ਵੱਖ-ਵੱਖ ਸ਼ਹਿਰਾਂ 'ਚ ਸਿੱਖ ਸੰਗਤਾਂ ਦੀ ਕਥਾ ਵਿਚਾਰਾਂ ਨਾਲ ਸਾਂਝ ਪੁਆਉਣ ਲਈ ਲਈ ਇਕ ਮਹੀਨੇ ਦੀ ਯੂਰਪ ਫੇਰੀ 'ਤੇ ਹਨ।